ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਬੱਬੂ ਮਾਨ, ਜੋ ਇਸ ਸਮੇਂ ਆਸਟ੍ਰੇਲੀਆ ਦੇ ਮਿਊਜ਼ੀਕਲ ਦੌਰੇ ‘ਤੇ ਹਨ, ਨੇ ਆਸਟ੍ਰੇਲੀਆ ਦੇ ਕਿਸਾਨਾਂ ਲਈ $11,000 ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਐਲਾਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਮਾਨ ਮੈਲਬੌਰਨ ਦੇ ਇੱਕ ਸ਼ੋਅ ਦੌਰਾਨ ਇਹ ਐਲਾਨ ਕਰਦੇ ਦਿਖਾਈ ਦੇ ਰਹੇ ਹਨ।
ਬੱਬੂ ਮਾਨ ਦੀ ਇਹ ਵੀਡੀਓ sirfpanjabiyat ਨੇ ਆਪਣੇ ਇੰਸਟਾਗ੍ਰਾਮ ਪੇਜ ਉੱਤੇ ਸ਼ੇਅਰ ਕੀਤੀ ਹੈ। ਵੀਡੀਓ ਦੇ ਕੈਪਸ਼ਨ ਵਿੱਚ “ਕਿਸਾਨ ਮਜਦੂਰ ਏਕਤਾ ਜ਼ਿੰਦਾਬਾਦ” ਦਾ ਨਾਹਰਾ ਵੀ ਲਿਖਿਆ ਹੋਇਆ ਸੀ। ਮਾਨ ਦੇ ਪ੍ਰਸ਼ੰਸਕਾਂ ਨੇ ਇਸ ਦਰਿਆਦਿਲੀ ਦੀ ਖੂਬ ਤਾਰੀਫ਼ ਕੀਤੀ ਹੈ ਅਤੇ ਵੀਡੀਓ ਉੱਤੇ ਕਮੈਂਟ ਕਰਕੇ ਉਨ੍ਹਾਂ ਦੇ ਇਸ ਨੇਕ ਕੰਮ ਨੂੰ ਸਲਾਹ ਰਹੇ ਹਨ। ਇਹ ਵੀਡਿਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਫੈਨਜ਼ ਬੱਬੂ ਮਾਨ ਦੀ ਦਰਿਆਦਿਲੀ ਦੀ ਕਾਫੀ ਤਾਰੀਫ਼ ਕਰ ਰਹੇ ਹਨ।
ਬੱਬੂ ਮਾਨ ਨੇ ਆਪਣੇ ਮਿਊਜ਼ੀਕਲ ਦੌਰੇ ਦੇ ਦੌਰਾਨ ਨਾ ਸਿਰਫ ਸੰਗੀਤ ਪ੍ਰਦਰਸ਼ਨ ਕੀਤਾ, ਸਗੋਂ ਸਮਾਜਿਕ ਸਹਾਇਤਾ ਦੇ ਮਾਮਲੇ ‘ਚ ਵੀ ਅਹਿਮ ਭੂਮਿਕਾ ਨਿਭਾਈ। ਬੱਬੂ ਮਾਨ ਦੇ ਇਸ ਐਲਾਨ ਨੇ ਸਿਰਫ ਆਸਟ੍ਰੇਲੀਆ ਦੇ ਕਿਸਾਨਾਂ ਨੂੰ ਹੀ ਨਹੀਂ, ਸਗੋਂ ਪੂਰੇ ਪੰਜਾਬ ਦੇ ਲੋਕਾਂ ਨੂੰ ਵੀ ਗੌਰਵਨਵਿਤ ਮਹਿਸੂਸ ਕਰਾਇਆ ਹੈ। ਮਾਨ ਦੇ ਪ੍ਰਸ਼ੰਸਕਾਂ ਨੇ ਵੀਡੀਓ ‘ਤੇ ਕੁਮੈਂਟ ਕਰਕੇ ਉਨ੍ਹਾਂ ਦੀ ਦਰਿਆਦਿਲੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਇਸ ਕੰਮ ਦੀ ਸ਼ਲਾਘਾ ਕੀਤੀ।