ਸਿੱਖ ਇਤਿਹਾਸ ਨਾਲ ਜੁੜੀ ਪੰਜਾਬੀ ਫਿਲਮ “ਬੀਬੀ ਰਜਨੀ” ਦੀ ਸਟਾਰਕਾਸਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੀ। ਇਸ ਮੌਕੇ, ਫਿਲਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਗਿਆ।
ਫਿਲਮ ਦੀ ਸਟਾਰਕਾਸਟ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਫਿਲਮ 30 ਅਗਸਤ 2024 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਫਿਲਮ ਦਾ ਨਿਸ਼ਾਨਾ ਸਿੱਖ ਇਤਿਹਾਸ ਨਾਲ ਨਵੀ ਪੀੜ੍ਹੀ ਨੂੰ ਜੋੜਨਾ ਹੈ।
ਉਹਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜੀਏ ਤਾਂ ਜੋ ਉਹਨਾਂ ਨੂੰ ਸਿੱਖ ਇਤਿਹਾਸ ਬਾਰੇ ਪੂਰੀ ਜਾਣਕਾਰੀ ਮਿਲ ਸਕੇ।
ਫਿਲਮ ਦੀ ਟੀਮ ਨੇ ਕਿਹਾ ਕਿ ਇਹ ਫਿਲਮ ਬੜੇ ਪ੍ਰੇਮ ਅਤੇ ਸਤਿਕਾਰ ਨਾਲ ਤਿਆਰ ਕੀਤੀ ਗਈ ਹੈ। ਇਸ ਮੌਕੇ ‘ਤੇ ਗੁਰੂ ਘਰ ਵਿੱਚ ਬੂਟੇ ਵੀ ਵੰਡੇ ਗਏ, ਜਿਸ ਨਾਲ ਵਾਤਾਵਰਣ ਦੀ ਸੰਭਾਲ ਦੀ ਮਹੱਤਤਾ ਉੱਤੇ ਵੀ ਜ਼ੋਰ ਦਿੱਤਾ ਗਿਆ।
ਫਿਲਮ ਦੀ ਸਟਾਰਕਾਸਟ ਨੇ ਦੇਸ਼-ਦੁਨੀਆਂ ਵਿੱਚ ਵੱਸਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਇਹ ਫਿਲਮ ਜ਼ਰੂਰ ਦਿਖਾਓ ਤਾਂ ਜੋ ਉਹਨਾਂ ਨੂੰ ਸਿੱਖ ਇਤਿਹਾਸ ਬਾਰੇ ਪਤਾ ਲੱਗ ਸਕੇ।