ਧੂਰੀ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਮੇਲਾ!!
ਸੰਗਰੂਰ ਜ਼ਿਲ੍ਹੇ ਦੇ ਧੂਰੀ ਵਿਖੇ ਤੀਆਂ ਦਾ ਮੇਲਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਡਾ. ਬਲਜੀਤ ਕੌਰ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ਼ ਵੀ ਇਸ ਸਮਾਗਮ ਵਿੱਚ ਮੌਜੂਦ ਸਨ।
ਮਹਿਲਾਵਾਂ ਦੀ ਵੱਡੀ ਗਿਣਤੀ ਨੇ ਸੱਭਿਆਚਾਰਕ ਪ੍ਰਦਰਸ਼ਨਾਂ ਰਾਹੀਂ ਤਿਉਹਾਰ ਦੀ ਰੌਣਕ ਵਧਾਈ। ਗਿੱਧਾ ਤੇ ਬੋਲੀਆਂ ਪਾ ਕੇ ਔਰਤਾਂ ਨੇ ਤੀਆਂ ਦੀ ਖੂਬਸੂਰਤੀ ਦਾ ਖਾਸ਼ ਅਨੰਦ ਮਾਣਿਆ।
ਇਸ ਮੌਕੇ ‘ਤੇ ਡਾ. ਗੁਰਪ੍ਰੀਤ ਕੌਰ ਮਾਨ ਨੇ ਗਿੱਧਾ ਪਾ ਕੇ ਸਮਾਗਮ ਵਿੱਚ ਰੌਣਕ ਲਾਈ ਅਤੇ ਔਰਤਾਂ ਦੇ ਸਤਿਕਾਰ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਤੀਆਂ ਦਾ ਤਿਉਹਾਰ ਨਾ ਸਿਰਫ਼ ਖੁਸ਼ੀਆਂ ਭਰਿਆ ਹੁੰਦਾ ਹੈ, ਸਗੋਂ ਇਸਦੀ ਬਦੌਲਤ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਸਾਰਿਆਂ ਨੂੰ ਸੱਦਾ ਦਿੱਤਾ ਕਿ ਧੀਆਂ ਤੇ ਕੁੜੀਆਂ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਦੇ ਅੱਗੇ ਵਧਣ ਵਿੱਚ ਸਾਥ ਦੇਣਾ ਚਾਹੀਦਾ ਹੈ।
ਇਸ ਤਿਉਹਾਰ ਦੀ ਰਾਹੀਂ ਔਰਤਾਂ ਦੇ ਸਤਿਕਾਰ ਅਤੇ ਰੁੱਖਾ-ਕੁੱਖ ਨੂੰ ਬਚਾਉਣ ਦੇ ਸੰਦੇਸ਼ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਗਿਆ।