ਪੰਜਾਬ ਦੇ 15 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਚੰਡੀਗੜ੍ਹ ‘ਚ ਵੀ ਮੌਸਮ ਬਦਲਿਆ

ਪੰਜਾਬ ਵਿੱਚ ਮੌਸਮ ‘ਚ ਵੱਡੇ ਬਦਲਾਅ ਦੇ ਨਿਸ਼ਾਨੀ ਮਿਲ ਰਹੀ ਹੈ। ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ ਤੋਂ, ਪਠਾਨਕੋਟ, ਗੁਰਦਾਸਪੁਰ, ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ, ਅਤੇ ਬਠਿੰਡਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਵਿੱਚ ਵੀ ਮੌਸਮ ਬਦਲ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਕਈ ਇਲਾਕਿਆਂ ‘ਚ ਚੰਗੀ ਬਾਰਿਸ਼ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ, ਮੰਗਲਵਾਰ ਨੂੰ ਵੀ ਬੱਦਲ ਛਾਏ ਰਹਿਣਗੇ ਅਤੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਟ੍ਰਾਈਸਿਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਮੌਸਮ ਵਿਭਾਗ ਦੇ ਅਨੁਸਾਰ, 30 ਅਗਸਤ ਤੋਂ 1 ਸਤੰਬਰ ਤੱਕ ਚੰਗੀ ਬਾਰਿਸ਼ ਹੋ ਸਕਦੀ ਹੈ। ਮੌਸਮ ਦੌਰਾਨ ਤਾਪਮਾਨ 27 ਡਿਗਰੀ ਤੋਂ 37 ਡਿਗਰੀ ਦੇ ਵਿਚਕਾਰ ਰਹੇਗਾ। ਮਾਨਸੂਨ ਦੇ ਸੀਜ਼ਨ ਵਿੱਚ ਹੁਣ ਇਕ ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ।

Exit mobile version